
Children Hospital Fire: ਬੇਬੀ ਕੇਅਰ ਸੈਂਟਰ 'ਚ ਲੱਗੀ ਭਿਆਨਕ ਅੱਗ, 7 ਮਾਸੂਮਾਂ ਦੀ ਦਰਦਨਾਕ ਮੌਕ, ਤਸਵੀਰਾਂ ਆਈਆਂ ਸਾਹਮਣੇ
1 /7 ਦਿੱਲੀ ਵਿੱਚ ਬੱਚਿਆਂ ਦੇ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਛੇ ਬੱਚਿਆਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਤੋਂ ਬਾਅਦ ਪੰਜ ਬੱਚਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਕ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। 2 /7 ਫਾਇਰ ਬ੍ਰਿਗੇਡ ਵਿਭਾਗ ਮੁਤਾਬਕ ਉਨ੍ਹਾਂ ਨੂੰ ਸ਼ਨੀਵਾਰ ਰਾਤ ਕਰੀਬ 11.32 ਵਜੇ ਸੂਚਨਾ ਮਿਲੀ ਕਿ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਇਲਾਕੇ 'ਚ ਬੱਚਿਆਂ ਦੇ ਹਸਪਤਾਲ 'ਚ ਅੱਗ ਲੱਗ ਗਈ ਹੈ। 3 /7 ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕੀਤਾ। 4 /7 ਅਧਿਕਾਰੀਆਂ ਮੁਤਾਬਕ 12 ਨਵਜੰਮੇ ਬੱਚਿਆਂ ਨੂੰ ਬਚਾਇਆ ਗਿਆ ਅਤੇ ਇਮਾਰਤ ਤੋਂ ਬਾਹਰ ਕੱਢਿਆ ਗਿਆ। ਜਿਨ੍ਹਾਂ ਵਿੱਚੋਂ 6 ਬੱਚਿਆਂ ਦੀ ਮੌਤ ਹੋ ਗਈ। ਛੇ ਬੱਚਿਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। 5 /7 ਫਾਇਰ ਬ੍ਰਿਗੇਡ ਵਿਭਾਗ ਮੁਤਾਬਕ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਦਿੱਲੀ ਪੁਲਿਸ ਅਤੇ ਫਾਇਰ ਵਿਭਾਗ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। 6 /7 ਅਧਿਕਾਰੀਆਂ ਮੁਤਾਬਕ ਅੱਗ ਲੱਗਣ ਕਾਰਨ ਤਿੰਨ ਮੰਜ਼ਿਲਾ ਇਮਾਰਤ ਸੜ ਕੇ ਸੁਆਹ ਹੋ ਗਈ। 120 ਵਰਗ ਗਜ਼ ਵਿੱਚ ਬਣੀ ਇਸ ਇਮਾਰਤ ਵਿੱਚ ਜ਼ਮੀਨੀ ਅਤੇ ਪਹਿਲੀ ਮੰਜ਼ਿਲ ’ਤੇ ਬੱਚਿਆਂ ਦਾ ਹਸਪਤਾਲ ਚੱਲ ਰਿਹਾ ਸੀ। 7 /7 ਬੱਚਿਆਂ ਦੇ ਹਸਪਤਾਲ ਵਿੱਚ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਵੀ ਫਾਇਰ ਵਿਭਾਗ ਦੇ ਕਰਮਚਾਰੀਆਂ ਦੀ ਮਦਦ ਕੀਤੀ। ਖਿੜਕੀਆਂ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ।
Published at : 26 May 2024 10:03 AM (IST)